ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥
ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥
ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥
ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥
ਅਰਥ: ਜੇ ਅੱਖਾਂ ਤੋਂ ਬਿਨਾ ਵੇਖੀਏ (ਭਾਵ, ਜੇ ਪਰਾਇਆ ਰੂਪ ਤੱਕਣ ਦੀ ਵਾਦੀ ਵਲੋਂ ਇਹਨਾਂ ਅੱਖਾਂ ਨੂੰ ਹਟਾ ਕੇ ਜਗਤ ਨੂੰ ਵੇਖੀਏ) , ਕੰਨਾਂ ਤੋਂ ਬਿਨਾ ਸੁਣੀਏ (ਭਾਵ, ਜੇ ਨਿੰਦਾ ਸੁਣਨ ਦੀ ਵਾਦੀ ਹਟਾ ਕੇ ਇਹ ਕੰਨ ਵਰਤੀਏ) , ਜੇ ਪੈਰਾਂ ਤੋਂ ਬਿਨਾ ਤੁਰੀਏ (ਭਾਵ, ਜੇ ਮੰਦੇ ਪਾਸੇ ਵਲ ਦੌੜਨ ਤੋਂ ਪੈਰਾਂ ਨੂੰ ਵਰਜ ਰੱਖੀਏ) , ਜੇ ਹੱਥਾਂ ਤੋਂ ਬਿਨਾ ਕੰਮ ਕਰੀਏ (ਭਾਵ, ਜੇ ਪਰਾਇਆ ਨੁਕਸਾਨ ਕਰਨ ਵਲੋਂ ਰੋਕ ਕੇ ਹੱਥਾਂ ਨੂੰ ਵਰਤੀਏ) , ਜੇ ਜੀਭ ਤੋਂ ਬਿਨਾ ਬੋਲੀਏ, (ਭਾਵ ਜੇ ਨਿੰਦਾ ਕਰਨ ਦੀ ਵਾਦੀ ਹਟਾ ਕੇ ਜੀਭ ਤੋਂ ਬੋਲਣ ਦਾ ਕੰਮ ਲਈਏ) , = ਇਸ ਤਰ੍ਹਾਂ ਜਿਊਂਦਿਆਂ ਮਰੀਦਾ ਹੈ। ਹੇ ਨਾਨਕ! ਖਸਮ ਪ੍ਰਭੂ ਦਾ ਹੁਕਮ ਪਛਾਣੀਏ ਤਾਂ ਉਸ ਨੂੰ ਮਿਲੀਦਾ ਹੈ (ਭਾਵ, ਜੇ ਇਹ ਸਮਝ ਲਈਏ ਕਿ ਖਸਮ ਪ੍ਰਭੂ ਵਲੋਂ ਅੱਖਾਂ ਆਦਿਕ ਇੰਦ੍ਰਿਆਂ ਨੂੰ ਕਿਵੇਂ ਵਰਤਣ ਦਾ ਹੁਕਮ ਹੈ, ਤਾਂ ਉਸ ਪ੍ਰਭੂ ਨੂੰ ਮਿਲ ਪਈਦਾ ਹੈ) ।1।
ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥
ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥
ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥
ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥
ਅਰਥ: ਅੱਗ ਨੂੰ ਪਾਲਾ ਕੀਹ ਕਰ ਸਕਦਾ ਹੈ? (ਭਾਵ, ਪਾਲਾ ਅੱਗ ਦਾ ਕੋਈ ਵਿਗਾੜ ਨਹੀਂ ਕਰ ਸਕਦਾ,) ਰਾਤ ਸੂਰਜ ਦਾ ਕੋਈ ਵਿਗਾੜ ਨਹੀਂ ਕਰ ਸਕਦੀ, ਹਨੇਰਾ ਚੰਦ੍ਰਮਾ ਦਾ ਕੋਈ ਨੁਕਸਾਨ ਨਹੀਂ ਕਰ ਸਕਦਾ, (ਕੋਈ ਉੱਚੀ ਨੀਵੀਂ) ਜਾਤਿ ਹਵਾ ਤੇ ਪਾਣੀ ਨੂੰ ਵਿਗਾੜ ਨਹੀਂ ਸਕਦੀ (ਭਾਵ, ਕੋਈ ਨੀਵੀਂ ਜਾਤਿ ਇਹਨਾਂ ਤੱਤਾਂ ਨੂੰ ਭਿੱਟ ਨਹੀਂ ਸਕਦੀ) । ਜਿਸ ਧਰਤੀ ਵਿਚ ਹਰੇਕ ਚੀਜ਼ ਪੈਦਾ ਹੁੰਦੀ ਹੈ, ਇਹ ਚੀਜ਼ਾਂ ਇਸ ਧਰਤੀ ਦਾ ਕੋਈ ਵਿਗਾੜ ਨਹੀਂ ਕਰ ਸਕਦੀਆਂ (ਇਹ ਤਾਂ ਪੈਦਾ ਹੀ ਧਰਤੀ ਵਿਚੋਂ ਹੋਈਆਂ ਹਨ।)
(ਇਸੇ ਤਰ੍ਹਾਂ) ਹੇ ਨਾਨਕ! ਉਹੀ ਇੱਜ਼ਤ (ਅਸਲੀ) ਸਮਝੋ (ਭਾਵ, ਸਿਰਫ ਉਸੇ ਇੱਜ਼ਤ ਨੂੰ ਕੋਈ ਵਿਗਾੜ ਨਹੀਂ ਸਕਦਾ) ਜੋ ਇੱਜ਼ਤ ਪ੍ਰਭੂ ਵੱਲੋਂ ਮਿਲੀ ਹੈ (ਪ੍ਰਭੂ-ਦਰ ਤੋਂ ਜੋ ਆਦਰ ਮਿਲੇ ਉਸ ਨੂੰ ਕੋਈ ਜੀਵ ਵਿਗਾੜ ਨਹੀਂ ਸਕਦਾ, ਇਸ ਦਰਗਾਹੀ ਆਦਰ ਲਈ ਉੱਦਮ ਕਰੋ) ।2।
ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥
ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥
ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥
ਅਰਥ: ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ, ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ) । ਅੰਞਾਣ ਨਾਲ ਮਿੱਤਰਤਾ, ਜਾਂ ਆਪਣੇ ਨਾਲੋਂ ਵੱਡੇ ਨਾਲ ਪਿਆਰ = ਇਹ ਇਉਂ ਹਨ ਜਿਵੇਂ ਪਾਣੀ ਵਿਚ ਲੀਕ ਹੈ, ਉਸ ਲੀਕ ਦਾ ਕੋਈ ਨਿਸ਼ਾਨ ਨਹੀਂ ਰਹਿੰਦਾ।4।
ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥
ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥
ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥
ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥
ਅਰਥ: (ਅਠਵਾਂ ਪਹਰ ਅੰਮ੍ਰਿਤ ਵੇਲਾ ਪ੍ਰਭੂ-ਚਰਨਾਂ ਵਿਚ ਵਰਤ ਕੇ ਬਾਕੀ ਦੇ) ਸੱਤ ਪਹਰ ਭੀ ਭਲਾ ਆਚਰਨ (ਬਨਾਣ ਦੀ ਲੋੜ ਹੈ) ਗੁਰਮੁਖਾਂ ਪਾਸ ਬੈਠਣਾ ਚਾਹੀਦਾ ਹੈ, ਉਹਨਾਂ ਦੀ ਸੰਗਤਿ ਵਿਚ (ਬੈਠਿਆਂ) ਚੰਗੇ ਮੰਦੇ ਕੰਮ ਦੀ ਵਿਚਾਰ ਹੁੰਦੀ ਹੈ, ਝੂਠ ਦੀ ਪੂੰਜੀ ਘਟਦੀ ਹੈ, ਕਿਉਂਕਿ ਉਸ ਸੰਗਤਿ ਵਿਚ ਖੋਟੇ ਕੰਮਾਂ ਨੂੰ ਸੁੱਟ ਦੇਈਦਾ ਹੈ ਤੇ ਖਰੇ ਕੰਮਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਅਤੇ, ਹੇ ਨਾਨਕ! ਓਥੇ ਇਹ ਭੀ ਸਮਝ ਪੈ ਜਾਂਦੀ ਹੈ ਕਿ ਕਿਸੇ ਵਾਪਰੇ ਦੁੱਖ ਦਾ ਗਿਲਾ ਕਰਨਾ ਵਿਅਰਥ ਹੈ, ਦੁੱਖ ਸੁਖ ਉਹ ਖਸਮ ਪ੍ਰਭੂ ਆਪ ਹੀ ਦੇਂਦਾ ਹੈ।1।
No comments:
Post a Comment